ਹਲਕਾ ਦੀਨਾਨਗਰ ਦੇ ਪਿੰਡ ਬਹਿਰਾਮਪੁਰ ਚ ਡਾਕਟਰ ਭੀਮ ਰਾਓ ਅੰਬੇਡਕਰ ਦੀ ਮਨਾਈ ਜਯੰਤੀ

2 years ago
14

ਹਲਕਾ ਦੀਨਾਨਗਰ ਦੇ ਪਿੰਡ ਬਹਿਰਾਮਪੁਰ ਚ ਡਾਕਟਰ ਭੀਮ ਰਾਓ ਅੰਬੇਡਕਰ ਦੀ ਮਨਾਈ ਜਯੰਤੀ
ਆਪ ਆਗੂ ਸ਼ਮਸ਼ੇਰ ਸਿੰਘ ਨੇ ਉਚੇਚੇ ਤੌਰ ਕੀਤੀ ਸ਼ਮੂਲੀਅਤ।

.....____ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ ਕਲਾਨੌਰ
ਅਸੀਂ ਜਿਹੜੇ ਦੇਸ਼ ਚ ਸਾਹ ਲੈਨੇ ਆ ਤਾਂ ਇਨ੍ਹਾਂ ਸ਼ਹੀਦਾਂ,ਸੂਰਮਿਆਂ ਦੀ ਬਦੌਲਤ ਹੀ ਆ -ਸ਼ਮਸ਼ੇਰ ਸਿੰਘ

ਦੀਨਾਨਗਰ ਦੀਪਕ ਮੰਨੀ
ਐਂਕਰ :- ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਾ ਬੀ ਆਰ ਅੰਬੇਦਕਰ ਪਾਰਕ ਬਹਿਰਾਮਪੁਰ ਵਿਖੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ,ਜਿਸ ਵਿਚ ਮੁੱਖ ਮਹਿਮਾਨ ਵਜੋਂ ਆਪ ਦੇ ਆਗੂ ਸ਼ਮਸ਼ੇਰ ਸਿੰਘ ਅਤੇ ਦਰਮੇਸ਼ ਪਾਲ ਜ਼ਿਲਾ ਇੰਚਾਰਜ, ਸਤਵਿੰਦਰ ਸਿੰਘ ਗੋਲਡੀ ਧਕਾਲਾ ਅਤੇ ਪੰਕਜ ਕੁਮਾਰ ਸਰਕਲ ਇੰਚਾਰਜ ਨੇ ਖ਼ਾਸ ਤੌਰ ਤੇ ਸ਼ਿਰਕਤ ਕੀਤੀ। ਜਿਨ੍ਹਾਂ ਡਾ. ਭੀਮ ਰਾਓ ਅੰਬੇਦਕਰ ਦੀ ਫੋਟੋ ਤੇ ਫੁੱਲ ਮਾਲਾਵਾਂ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਆਪ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨ੍ਹਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ ।ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ।ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ।

ਬਾਈਟ : ਆਪ ਆਗੂ ਸ਼ਮਸ਼ੇਰ ਸਿੰਘ ਅਤੇ ਗੋਲਡੀ

Loading comments...