ਦੁਕਾਨਦਾਰਾਂ ਵੱਲੋਂ ਬਜਾਰਾ ਵਿੱਚ ਕੀਤੇ ਨਜਾਇਜ਼ ਕਬਜ਼ਿਆ ਦੇ ਖ਼ਿਲਾਫ਼ ਪ੍ਰਸ਼ਾਸਨ ਦੀ

1 year ago
19

ਸਟੋਰੀ --- ਦੁਕਾਨਦਾਰਾਂ ਵੱਲੋਂ ਬਜਾਰਾ ਵਿੱਚ ਕੀਤੇ ਨਜਾਇਜ਼ ਕਬਜ਼ਿਆ ਦੇ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਦੋ ਟਰ੍ਕ ਭਰ ਕੇ ਸਮਾਨ ਕੀਤਾ ਜ਼ਬਤ

ਗਰੀਬ ਰੇਹੜੀ ਵਾਲੇ ਵੀ ਆਏ ਅੜਿੱਕੇ

...ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ

ਐਂਕਰ --ਗੁਰਦਾਸਪੁਰ ਸ਼ਹਿਰ ਵਿਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕੀਤੇ ਗਏ ਨਜ਼ਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਲਈ ਸਹਾਇਕ ਕਮਿਸ਼ਨਰ ਸਚਿਨ ਪਾਠਕ ਦੀ ਅਗਵਾਈ ਹੇਠ ਨਗਰ ਕੌਂਸਲ ਗੁਰਦਾਸਪੁਰ ਦੇ ਸਹਿਯੋਗ ਨਾਲ ਸ਼ਹਿਰ ਦੇ ਲਾਇਬ੍ਰੇਰੀ ਚੌਂਕ ਤੋਂ ਹਨੂੰਮਾਨ ਚੌਂਕ ਤੱਕ ਨਜਾਇਜ ਕਬਜੇ ਹਟਾਏ ਗਏ ਅਤੇ ਲੋਕਾਂ ਵੱਲੋਂ ਸੜਕਾਂ 'ਤੇ ਰੱਖਿਆ ਸਮਾਨ ਵੀ ਜਬਤ ਕੀਤਾ ਗਿਆ ਇਸ ਮੌਕੇ ਤੇ ਸਹਾਇਕ ਕਮਿਸ਼ਨਰ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਲੋਕ ਆਪਣੀਆਂ ਦੁਕਾਨਾਂ ਦੇ ਬਾਹਰ ਨਜਾਇਜ ਢੰਗ ਦੇ ਨਾਲ ਸਮਾਂਨ ਲਗਾਉਣ ਅਤੇ ਕਿਹਾ ਕਿ ਜੇਕਰ ਕੋਈ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਵੀ ਓ -- ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਸਚਿਨ ਪਾਠਕ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਆਇਆ ਕਿ ਸ਼ਹਿਰ ਅੰਦਰ ਨਜਾਇਜ ਕਬਜਿਆਂ ਕਰਕੇ ਸਵੇਰੇ ਦੇ 9 ਵਜੇ ਤੋਂ ਦੁਪਹਿਰ ਦੇ 4 ਵਜੇ ਤੱਕ ਬਹੁਤ ਜਿਆਦਾ ਟ੍ਰੈਫਿਕ ਦੀ ਸਮੱਸਿਆ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਜਾਇਜ ਕਬਜੇ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਕਈ ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਨਜਾਇਜ ਕਬਜੇ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰੇਹੜੀ ਵਾਲਿਆਂ ਨੂੰ ਗੁਰੂ ਰਵਿਦਾਸ ਚੌਂਕ 'ਚ ਰੇਹੜੀ ਲਗਾਉਣ ਲਈ ਜਗਾ ਦਿੱਤੀ ਗਈ। ਉਨ੍ਹਾਂ ਕਿ ਇਹ ਮੁਹਿੰਮ ਅਗਲੇ 10 ਤੋਂ 15 ਦਿਨਾਂ ਤੱਕ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅੱਗੇ ਤੋਂ ਨਜਾਇਜ਼ ਕਬਜੇ ਕਰਨ ਵਾਲਿਆਂ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ ਅਤੇ ਜੇਕਰ ਲੋਕ ਨਾ ਟਲੇ ਤਾਂ ਉਹ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਲੰਘਣਾ ਕਰਨ ਵਾਲਿਆਂ ਨੂੰ ਜੇਲ੍ਹ ਵੀ ਭੇਜਿਆ ਜਾਵੇਗਾ।

ਬਾਈਟ --- ਸਚਿਨ ਪਾਠਕ (ਸਹਾਇਕ ਕਮਿਸ਼ਨਰ)

Loading comments...