ਜ਼ਿਲ੍ਹਾ ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਉਦਘਾਟਨ।

1 year ago
21

ਜ਼ਿਲ੍ਹਾ ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ
ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਉਦਘਾਟਨ।

ਮਿਤੀ 17.08.2023 ਨੂੰ ਮਾਨਯੋਗ ਸ਼੍ਰੀਮਾਨ ਜਸਟਿਸ, ਸ਼੍ਰੀ ਰਵੀ ਸ਼ੰਕਰ ਝਾਅ, ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪੈਟਰਨ-ਇਨ-ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਸ਼੍ਰੀਮਾਨ ਜਸਟਿਸ, ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸਟਰ ਜਸਟਿਸ ਸ਼੍ਰੀ ਅਰੁਣ ਪੱਲੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਮਿਸ ਜਸਟਿਸ ਹਰਪ੍ਰੀਤ ਕੌਰ ਜੀਵਨ ਜੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਲੀਗਲ ਏਡ ਡਿਫੈਂਸ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਦਾ ਉਦਘਾਟਨ ਕੀਤਾ।

ਸ਼੍ਰੀ ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਲੋਕਾਂ ਨੂੰ ਕਾਨੂੰਨੀ ਸਲਾਹ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੀਗਲ ਏਡ ਡਿਫੈਂਸ ਕਾਉਂਸਲ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। ਲੀਗਲ ਏਡ ਡਿਫੈਂਸ ਕਾਉਂਸਲ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਇੱਕ ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ, ਇੱਕ ਡਿਪਟੀ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਦੋ ਸਹਾਇਕ, ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਨਿਯੁਕਤ ਕੀਤੇ ਗਏ ਹਨ। ਜਿਵੇਂ ਕਿ ਅਪਰਾਧਿਕ ਮਾਮਲਿਆਂ ਵਿੱਚ, ਜ਼ਿਲ੍ਹਾ ਅਟਾਰਨੀ, ਡਿਪਟੀ ਜ਼ਿਲ੍ਹਾ ਅਟਾਰਨੀ ਅਤੇ ਸਹਾਇਕ ਜ਼ਿਲ੍ਹਾ ਅਟਾਰਨੀ ਰਾਜ ਦੀ ਤਰਫ਼ੋਂ ਸੁਣਵਾਈ ਲਈ ਪੇਸ਼ ਹੁੰਦੇ ਹਨ। ਇਸੇ ਤਰ੍ਹਾਂ ਲੋੜਵੰਦਾਂ ਅਤੇ ਗਰੀਬਾਂ ਦੇ ਕੇਸਾਂ ਦੀ ਪੈਰਵੀ ਕਰਨ ਲਈ ਚੀਫ਼ ਲੀਗਲ ਏਡ ਡਿਫੈਂਸ ਕਾਊਂਸਲ, ਡਿਪਟੀ ਲੀਗਲ ਏਡ ਡਿਫੈਂਸ ਕਾਊਂਸਲ ਅਤੇ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਨਿਯੁਕਤ ਕੀਤੇ ਗਏ ਹਨ।

ਇਸ ਮੌਕੇ ਸ਼੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ, ਸ਼੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ, ਲੀਗਲ ਏਡ ਡਿਫੈਂਸ ਕਾਊਂਸਲ ਦੇ ਉਦਘਾਟਨ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਸ਼੍ਰੀ. ਗੁਰਪ੍ਰੀਤ ਸਿੰਘ ਚੌਹਾਨ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ, ਸ਼੍ਰੀ ਰਜਿੰਦਰਪਾਲ ਸ਼ਰਮਾ, ਡਿਪਟੀ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ਼੍ਰੀ ਸੁਖਵਿੰਦਰ ਸਿੰਘ ਮੱਲਣ ਅਤੇ ਸ਼੍ਰੀ ਲਵਲੀਨ ਗੁਪਤਾ, ਸਹਾਇਕ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ਼ ਮੈਂਬਰ ਹਾਜ਼ਰ ਸਨ |

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਰਾਜ ਕੁਮਾਰ ਨੇ ਲੀਗਲ ਏਡ ਡਿਫੈਂਸ ਕਾਉਂਸਲ ਦੇ ਦਫ਼ਤਰ ਵਿੱਚ ਤਾਇਨਾਤ ਸਟਾਫ਼ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਇਸ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪਹਿਲ ਦੇ ਆਧਾਰ 'ਤੇ ਕਾਨੂੰਨੀ ਸਲਾਹ ਅਤੇ ਸਹਾਇਤਾ ਮੁਹੱਈਆ ਕਰਵਾਈ ਜਾਵੇ।

Loading comments...