ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਫਲੈਗ ਮਾਰਚ ਕੱਢਿ

1 year ago
88

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਫਲੈਗ ਮਾਰਚ ਕੱਢਿਆ ਗਿਆ

ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਬਣਾ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਤਹਿਤ ਹੀ ਅੱਜ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੈਦਲ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ। ਇਹ ਮਾਰਚ ਰੈੱਡ ਕ੍ਰਾਸ ਭਵਨ ਤੋਂ ਸ਼ੁਰੂ ਹੋਈ ਤੇ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮਾਰਚ ਵਿੱਚ ਪੁੁਲਿਸ ਮੁਲਾਜਮਾਂ ਅਤੇ ਨੌਜਵਾਨਾਂ ਵੱਲੋਂ ਹੱਥਾ ਵਿੱਚ ਤਖਤੀਆਂ ਫੜ ਕੇ ਲੋਕਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਦਾ ਹੋਕਾ ਦਿੱਤਾ ਗਿਆ।

ਇਸ ਮੌਕੇ ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀ ਵਰੁਣ ਮੁੱਖ ਅਫਸਰ ਥਾਣਾ ਸਿਟੀ ਅਤੇ ਸ. ਮਲਕੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ,100 ਦੇ ਕਰੀਬ ਪੁਲਿਸ ਮੁਲਾਜਮਾਂ, ਸਮਾਜ ਸਸੇਵੀ ਸੰਸਥਾਵਾਂ ਦੇ ਮੈਬਰ ਅਤੇ ਤਕਰੀਬਨ 50 ਦੇ ਕ੍ਰੀਬ ਨੌਜਵਾਨਾਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਇਸ ਮਾਰਚ ਦਾ ਮੱਕਸਦ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਮੁਹਿਮ ਚਲਾਈ ਜਾ ਰਹੀ ਹੈ। ਜਿਸ ਤਹਿਤ ਨਸ਼ਿਆਂ ਨੂੰ ਖਤਮ ਕਰਨ ਲਈ ਮੁਹਿੰਮ ਨੂੰ ਤਿੰਨ ਪੜ੍ਹਾਵਾਂ ਵਿੱਚ ਵੰਡਿਆ ਗਿਆ ਹੈ। ਜਿਸ ਵਿੱਚ ਪਹਿਲੇ ਪੜ੍ਹਾ ਵਿੱਚ ਨਸ਼ੇ ਦੇ ਸਮਗਲਰਾਂ ਜਾਂ ਡੀਲਰਾਂ ਖਿਲਾਫ ਮੁਕੱਦਮੇ ਦਰਜ਼ ਕਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਦੂਜੇ ਪੜ੍ਹਾ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਜਾਂ ਨਸ਼ੇ ਦੀ ਦਲ ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖਲ ਕਰਾ ਕੇ ਉਹਨਾ ਦਾ ਇਲਾਜ ਕਰਵਾਇਆ ਜਾ ਰਿਹਾ ਹੈ।
ਤੀਜੇ ਪੜ੍ਹਾ ਵਿੱਚ ਜਿਨ੍ਹਾਂ ਵਿਅਕਤੀਆਂ ਤੇ ਪਹਿਲਾ ਮੁਕੱਦਮੇ ਦਰਜ਼ ਹਨ ਉਹਨਾ ਦੀ ਨਿਗਰਾਨੀ ਦੇ ਲਈ ਉਹਨਾ ਦੀ ਹਿਸਟਰੀ ਸ਼ੀਟ ਖੋਲੀ ਗਈ ਹੈ।
ਇਸ ਦੇ ਨਾਲ ਹੀ ਪਿੰਡਾਂ/ਸ਼ਹਿਰਾਂ ਤੇ ਸ਼ੱਕੀ ਥਾਵਾਂ ਤੇ ਨਾਕਾਬੰਦੀ ਕਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਸਾਰੇ ਹੀ ਪਿੰਡਾਂ/ਸ਼ਹਿਰਾਂ ਸਕੂਲਾਂ/ਕਾਲਜਾਂ ਵਿੱਚ ਜਾਗਰੂਕਤਾ ਸੈਮੀਨਰ ਲਗਾਏ ਜਾ ਰਹੇ ਹਨ
ਇਸ ਤੋਂ ਇਲਾਵਾ ਮੈਡੀਕਲ ਸਟੋਰਾਂ ਤੇ ਸਿਵਲ ਪ੍ਰਸ਼ਾਸ਼ਨ ਅਤੇ ਡਰੱਗ ਇੰਸਪੈਕਟਰ ਨਾਲ ਤਾਲਮੇਲ ਕਰਕੇ ਚੈੱਕਿੰਗ ਕੀਤੀ ਜਾਂ ਰਹੀ ਹੈ
ਇਸ ਮੌਕੇ ਉਹਨਾ ਨੇ ਲੋਕਾਂ ਨੂੰ ਅਪੀਲ ਕੀਤੀ ਕੇ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿਉ ਤਾਂ ਜੋ ਉਹਨਾ ਖਿਲਾਫ ਬਣਦੀ ਕਾਰਵਾਈ ਕੀਤੀ ਜਾਂ ਸਕੇ । ਉਹਨਾਂ ਕਿਹਾ ਕੇ ਜੇਕਰ ਤੁਸੀ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਸੀ ਸਾਡੇ ਪੁਲਿਸ ਹੈਲਪਲਾਈਨ ਨੰਬਰ 8054942100 ਤੇ ਸੰਪਰਕ ਸਕਦੇ ਹੋ ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ।

Loading comments...