ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿੱਚ ਕੀਤੀ ਕਾਨਫਰੰਸ

1 year ago
174

ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਨੇ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਕਾਨਫਰੰਸ ਕੀਤੀ। ਇਸਤੋਂ ਪਹਿਲਾਂ ਹੋਈ ਮੀਟਿੰਗ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਟਿੱਬਾ ਕੁੱਲ ਹਿੰਦ ਕਿਸਾਨ ਸਭਾ, ਕੁਲਵਿੰਦਰ ਕੌਰ ਦੋਦਾ ਪੇਂਡੂ ਮਜ਼ਦੂਰ ਯੂਨੀਅਨ ਨੇ ਕੀਤੀ ਅਤੇ ਟਰੇਡ ਯੂਨੀਅਨਾਂ ਵੱਲੋਂ ਮਾਸਟਰ ਸੁੱਚਾ ਸਿੰਘ ਦੀ ਅਗਵਾਈ ਵਿੱਚ ਹੋਈ।ਮੀਟਿੰਗ ਦੌਰਾਨ ਬੋਲਣ ਵਾਲੇ ਬੁਲਾਰਿਆਂ ਨੇ ਕਿਹਾ ਕੇਂਦਰ ਦੀ ਨਰਿੰਦਰ ਮੋਦੀ ਦੀ ਬੀਜੇਪੀ ਦੀ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕਿਸਾਨ ਮਜ਼ਦੂਰ, ਮੁਲਾਜ਼ਮ ਅਤੇ ਪੈਂਨਸਨਰਜ ਯੂਨੀਅਨਾਂ ਨੂੰ ਲਾਮਬੰਦ ਕਰਕੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਵੇਗਾ। ਮੀਟਿੰਗ ਦੌਰਾਨ ਲਏ ਗਏ ਫੈਸਲੇ ਅਨੁਸਾਰ 21 ਮਈ ਨੂੰ ਜਗਰਾਉਂ ਸ਼ਹਿਰ ਅੰਦਰ ਕੀਤੀ ਜਾ ਰਹੀ ਮਹਾਂ ਪੰਚਾਇਤ ਸਬੰਧੀ ਸੰਯੁਕਤ ਕਿਸਾਨ ਮੋਰਚਾ ਅਤੇ ਸਾਰੀਆਂ ਟਰੇਡ ਯੂਨੀਅਨਾਂ ਸਾਂਝੇ ਤੌਰ ਤੇ ਸਰਬਸੰਮਤੀ ਨਾਲ ਫੈਸਲਾ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਐਡ ਰਜਿੰਦਰ ਸਿੰਘ ਰਾਣਾ ਨੇ ਬਾਖੂਬੀ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਸ਼ਪਾਲ ਸਿੰਘ ਸਬਾਈ ਆਗੂ ਕੁਲ ਹਿੰਦ ਕਿਸਾਨ ਸਭਾ, ਐਡ ਰਜਿੰਦਰ ਸਿੰਘ ਰਾਣਾ ਸਯੁੰਕਤ ਕਿਸਾਨ ਮੋਰਚਾ, ਕੁਲ ਹਿੰਦ ਕਿਸਾਨ ਸਭਾ ਅਮਰਜੀਤ ਸਿੰਘ ਟਿੱਬਾ, ਸੁਖਦੇਵ ਸਿੰਘ ਅਮਰਕੋਟ ,ਮਾਸਟਰ ਚਰਨ ਸਿੰਘ, ਮਾਸਟਰ ਜਸਵਿੰਦਰ ਸਿੰਘ ,ਮੁਕੰਦ ਸਿੰਘ , ਭਾਰਤੀ ਕਿਸਾਨ ਯੂਨੀਅਨ ਡਕੌਂਦਾ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਪ੍ਰਧਾਨ, ਕਿਰਤੀ ਕਿਸਾਨ ਯੂਨੀਅਨ ਗੁਰਦੇਵ ਸਿੰਘ ਤਾਸ਼ਪੁਰ, ਪੈਨਸ਼ਨ ਯੂਨੀਅਨ ਪੰਜਾਬ ਮਾਸਟਰ ਸੁੱਚਾ ਸਿੰਘ, ਮਦਨ ਲਾਲ ਕੰਡਾ, ਦਿਆਲ ਸਿੰਘ ਦੀਪੇਵਾਲ, ਖੇਤ ਮਜ਼ਦੂਰ ਸਭਾ ਪੰਜਾਬ ਸੁਰਜੀਤ ਸਿੰਘ ਠੱਟਾ, ਸਾਹਿਤ ਸਭਾ ਨਰਿੰਦਰ ਸਿੰਘ ਸੋਨੀਆ, ਪੇਂਡੂ ਮਜ਼ਦੂਰ ਯੂਨੀਅਨ ਨਿਰਮਲ ਸਿੰਘ ਸ਼ੇਰਪੁਰ ਸੱਦਾ ਸੁਬਾਈ ਆਗੂ,ਕੁਲਵਿੰਦਰ ਕੌਰ ਦੋਦਾ , ਬਲਬੀਰ ਸਿੰਘ ਸ਼ੇਰਪੁਰੀ, ਸਰਵਨ ਸਿੰਘ ਸਾਬਕਾ ਸਰਪੰਚ ਭੌਰ, ਕੁਲਦੀਪ ਸਿੰਘ ਡਿਪਟੀ, ਬਲਵਿੰਦਰ ਕੁਮਾਰ ਕੁੱਲ ਹਿੰਦ ਕਿਸਾਨ ਸਭਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Loading comments...