ਪੋਲਿੰਗ ਬੂਥ ਅੰਦਰ ਮੋਬਾਇਲ ਲੈ ਕੇ ਜਾਣ ‘ਤੇ ਪਾਬੰਦੀ-ਰਿਟਰਨਿੰਗ ਅਫਸਰ ਤਰਨਤਾਰਨ

7 months ago
46

ਹਲਕਾ ਖਡੂਰ ਸਾਹਿਬ ਦੇ ਰਿਟਰਨਿੰਗ ਅਫਸਰ, ਸ਼੍ਰੀ ਸੰਦੀਪ ਕੁਮਾਰ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਵੋਟਰਾਂ ਵੱਲੋਂ ਪੋਲਿੰਗ ਬੂਥ ਦੇ ਅੰਦਰ ਮੋਬਾਇਲ ਫੋਨ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਹੈ।ਰਿਟਰਨਿੰਗ ਅਫਸਰ ਨੇ ਦੱਸਿਆ ਕਿ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਹਲਕੇ ਦੇ ਵਿੱਚ ਨਿਰਵਿਘਨ ਅਤੇ ਸ਼ਾਂਤਮਈ ਚੋਣਾਂ ਨੂੰ ਨੇਪਰੇ ਚਾੜ੍ਹਣ ਲਈ ਜ਼ਿਲਾ੍ਹ ਚੋਣ ਦਫਤਰ ਪੂਰੀ ਤਰਾਂ ਤੱਤਪਰ ਹੈ।

ਉਨਾ ਕਿਹਾ ਕਿ ਪੋਲਿੰਗ ਸਟਾਫ ਤੋਂ ਇਲਾਵਾ ਪੋਲਿੰਗ ਬੂਥ ਦੇ ਜੇਕਰ ਕੋਈ ਵੋਟਰ ਮੋਬਾਇਲ ਫੋਨ ਲੈ ਕੇ ਅੰਦਰ ਜਾਂਦਾ ਹੈ ਤਾਂ ਉਹ ਕਾਨੂੰਨੀ ਅਪਰਾਧ ਮੰਨਿਆ ਜਾਵੇਗਾ। ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜੇਕਰ ਅਜਿਹੀ ਘਟਨਾ ਕਿਸੇ ਵੀ ਪੋਲਿੰਗ ਬੂਥ ‘ਤੇ ਪਾਈ ਜਾਂਦੀ ਹੈ ਤਾਂ ਕਸੂਰਵਾਰ ਵੋਟਰ ਵਿਰੁੱਧ ਨਿਯਮਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

Loading comments...