ਆਸਾ ਵਰਕਰਾਂ ਨੇ ਸਿਵਲ ਹਸਪਤਾਲ ਤਰਨਤਾਰਨ ਦੇ ਬਾਹਰ ਕੀਤਾ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ

1 year ago
45

ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀਆਂ ਆਸ਼ਾ ਵਰਕਰਾਂ ਦਾ ਧਰਨਾ ਪ੍ਰਦਰਸ਼ਨ ਅੱਜ ਵੀ ਜਾਰੀ ਰਿਹਾ ਸਿਵਲ ਹਸਪਤਾਲ ਤਰਨ ਤਾਰਨ ਦੇ ਬਾਹਰ ਇਕੱਠੀਆਂ ਹੋਈਆਂ ਤਰਨਤਾਰਨ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਵਰਕਰਾਂ ਨੇ ਪਾਰਕ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਰੋਸ ਪ੍ਰਦਰਸ਼ਨ ਕਰ ਰਹੀਆਂ ਆਸ਼ਾ ਵਰਕਰਾਂ ਦਾ ਕਹਿਣਾ ਹੀ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ 58 ਸਾਲ ਦੀਆਂ ਆਸ਼ਾ ਵਰਕਰਾਂ ਨੂੰ ਬਿਨਾਂ ਕੋਈ ਕਾਰਨ ਦੱਸੇ ਨੌਕਰੀ ਤੋਂ ਫਾਰਗ ਕਰਕੇ ਘਰ ਭੇਜ ਦਿੱਤਾ ਹੈ। ਜਦਕਿ ਨਾ ਤਾਂ ਉਹਨਾਂ ਦੀ ਕੋਈ ਤਨਖਾਹ ਲਗਾਈ ਗਈ ਹੈ ਤੇ ਨਾ ਹੀ ਕੋਈ ਉਹਨਾਂ ਨੂੰ ਪੈਨਸ਼ਨ ਭੱਤਾ ਦਿੱਤਾ ਗਿਆ ਹੈ ਹੈ। ਫਾਰਗ ਕੀਤੀਆਂ ਗਈਆਂ ਆਸ਼ਾ ਵਰਕਰਾਂ ਨਾ ਘਰ ਦੀਆਂ ਰਹੀਆਂ ਨਾ ਘਾਟ ਦੀਆਂ 18 ਸਾਲ ਨੌਕਰੀ ਕਰਨ ਤੋਂ ਬਾਅਦ ਬਣਦਾ ਮਾਨ ਤੇ ਸਤਿਕਾਰ ਦੇਣ ਦੀ ਬਜਾਏ ਪੰਜਾਬ ਸਰਕਾਰ ਨੇ ਆਸ਼ਾ ਵਰਕਰਾਂ ਨੂੰ ਘਰ ਭੇਜ ਦਿੱਤਾ ਆਸਾਂ ਵਰਕਰਾਂ ਨੇ ਕਿਹਾ ਕਿ ਜਦ ਤੱਕ ਪੰਜਾਬ ਸਰਕਾਰ ਆਪਣਾ ਇਹ ਫੈਸਲਾ ਵਾਪਸ ਨਹੀਂ ਲੈਂਦੀ ਜਾਂ ਘਰ ਭੇਜੀਆਂ ਗਈਆਂ ਆਸ਼ਾ ਵਰਕਰਾਂ ਨੂੰ ਬਣਦਾ ਮਾਨ ਤੇ ਸਤਿਕਾਰ ਪੰਜਾਬ ਸਰਕਾਰ ਨਹੀਂ ਦਿੰਦੀ ਉਨਾ ਚਿਰ ਤੱਕ ਪੰਜਾਬ ਸਰਕਾਰ ਦੇ ਖਿਲਾਫ ਇਹ ਰੋਸ ਪ੍ਰਦਰਸ਼ਨ ਜਾਰੀ ਰਵੇਗਾ।

Loading comments...