Premium Only Content

Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ | 29 September 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ | 29 September 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ
ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ
ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ
ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ
ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ
ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ
ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ
ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ
ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ
॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ
ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ
ਸਰਣਾਈ ॥੪॥੧੫॥੨੬॥
ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ
(ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ।
ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ
ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ
ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ
ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ
ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ।
ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ
ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ!
ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ
ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ
ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ
ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ,
ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ
ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ
ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ।
(ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ
(ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ
ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ
ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ
ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ
ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ
ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ)
ਕੱਢ ਲੈ।੪।੧੫।੨੬।
#SachkhandSriDarbarSahib #SriHarmandirSahib #harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
3:23
GKR TV
19 hours agoਨ... ਤਸਕਰ ਦੇ ਘਰ ਤੇ ਵੱਡੀ ਕਾਰਵਾਈ, ਪੁਲਿਸ ਨੇ ਢਾ/ਹਿਆ ਘਰ
3 -
LIVE
Geeks + Gamers
2 hours agoGeeks+Gamers Play- FALL GUYS
146 watching -
1:09:36
Glenn Greenwald
1 day agoTrump Escalates War Efforts Towards Venezuela; New Book Details Secret Horrors of Factory Farms | SYSTEM UPDATE #531
119K50 -
LIVE
VapinGamers
1 hour ago $0.01 earnedJump Space - Nothing But Space, Fighting, and Screaming - !rumbot !music
88 watching -
LIVE
Badlands Media
14 hours agoAltered State: Season 4, Episode 1
1,973 watching -
LIVE
MissesMaam
1 hour agoVariety Games w/ Friends💚✨
54 watching -
53:05
The Mel K Show
4 hours agoLive Q&A From Planet Chaos with Mel K 10-15-25
43.4K4 -
LIVE
Cewpins
1 hour agoWorld Wide !WEED Review 🔥smoke sesh🍃420💨!MJ !giveaway
36 watching -
2:03:37
RiftTV
6 hours agoRight Wing Infighting ESCALATES as INSANE Groupchat LEAKS | The Rift | Guest: Braeden Sorbo
45.2K6 -
13:09:08
LFA TV
1 day agoLIVE & BREAKING NEWS! | WEDNESDAY 10/15/25
168K42