Premium Only Content

Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 5 October 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 5 October 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ
ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ
ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ
॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ
ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ
ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ
ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ
ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ
ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ
ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ
ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ
॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ
ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ
ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ)
ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ।
(ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ
ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ
ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ
ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥
ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ
? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ
(ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ?
॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ
ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ
ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)
। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ,
ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ
ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ
(ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ
ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ,
ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ
॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ
ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ
(ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ
ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ,
ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ
ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ
ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ
ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
#SachkhandSriDarbarSahib #SriHarmandirSahib #harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
4:42
GKR TV
2 days agoਸਹੁਰੇ ਘਰ ਚ ਔਰਤ ਦੀ ਮ... ਲੱਗੇ ਸਹੁਰੇ ਪਰਿਵਾਰ ਤੇ ਇ/ਲ/ਜ਼ਾ/ਮ, ਦੂਜੇ ਪਾਸੇ ਸਹੁਰੇ ਨੇ ਖੋ/ਲ੍ਹ ਦਿੱਤੇ ਭੇ/ਦ
21 -
40:19
The Kevin Trudeau Show Limitless
9 minutes agoFrom Prison to Power: Kevin Trudeau on Manifesting Anything
-
LIVE
Matt Kohrs
11 hours agoStock Market Open: BTFD 🚀🚀🚀 || Live Trading Futures & Options
636 watching -
LIVE
Wendy Bell Radio
5 hours agoThe Way We Were
7,673 watching -
1:00:54
Chad Prather
15 hours agoHow True Greatness Kneels Down
43.9K14 -
1:05:42
Crypto Power Hour
1 hour ago $0.27 earnedU.S. Healthcare & Blockchain Solutions
3.51K6 -
LIVE
LFA TV
13 hours agoLIVE & BREAKING NEWS! | WEDNESDAY 10/15/25
2,721 watching -
15:23
Producer Michael
22 hours agoINSIDE AL CAPONE'S BULLETPROOF 1928 CADILLAC
32.3K5 -
11:06
Scammer Payback
19 hours agoScammer Fails Tech Test...Gets His Computer Absolutely Destroyed
16.9K1 -
8:45
Millionaire Mentor
19 hours agoDevin Nunes SHOCKED Everyone After EXPOSING The Deep State’s Dirty Secret
20.5K9